Skip to content
494128660
ਮਹਾਰਾਸ਼ਟਰ ਸਰਕਾਰ ਨੇ ਡੀਜ਼ਲ ਉਤੇ ਟੈਕਸ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰ ਦਿੱਤਾ ਹੈ। ਇਹ ਸਹੂਲਤ ਮੁੰਬਈ ਖੇਤਰ ‘ਚ ਰਹਿਣ ਵਾਲੇ ਲੋਕਾਂ ਨੂੰ ਮਿਲੇਗੀ। ਇਸ ਦਾ ਮਤਲਬ ਹੈ ਕਿ ਡੀਜ਼ਲ ਦੀ ਕੀਮਤ ਕਰੀਬ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਪੈਟਰੋਲ ‘ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਹੁਣ ਪੈਟਰੋਲ 65 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।ਔਰਤਾਂ ਨੂੰ ਵਿੱਤੀ ਤੌਰ ਉਤੇ ਮਜ਼ਬੂਤ ਬਣਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ। ਪਵਾਰ ਨੇ ਵਿਧਾਨ ਸਭਾ ਵਿਚ ਕਿਹਾ, ਅਸੀਂ ਮੁੱਖ ਮੰਤਰੀ ਮਾਝੀ ਲੜਕੀ ਬਹਿਨ (CM My Beloved Sister) ਯੋਜਨਾ ਦੇ ਤਹਿਤ ਰਾਜ ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹਾਂ।ਇਹ ਸਕੀਮ ਜੁਲਾਈ 2024 ਤੋਂ ਲਾਗੂ ਹੋ ਜਾਵੇਗੀ। ਇਸ ਸਕੀਮ ਲਈ 21 ਸਾਲ ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਅਪਲਾਈ ਕਰ ਸਕਦੀਆਂ ਹਨ।
ਹਰ ਮਹੀਨੇ 3 ਮੁਫਤ ਸਿਲੰਡਰ
ਮਹਾਰਾਸ਼ਟਰ ਸਰਕਾਰ ਨੇ ਮੁੱਖ ਮੰਤਰੀ ਅੰਨਪੂਰਨਾ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਹਰ ਮਹੀਨੇ 3 ਗੈਸ ਸਿਲੰਡਰ ਦੇਣ ਦਾ ਐਲਾਨ ਵੀ ਕੀਤਾ ਹੈ। ਰਾਜ ਦੇ 52,16,412 ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸੰਜੇ ਗਾਂਧੀ ਨਿਰਾਧਾਰ ਯੋਜਨਾ ਅਤੇ ਸ਼੍ਰਵਨ ਬਾਲ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ 1 ਹਜ਼ਾਰ ਰੁਪਏ ਦੀ ਬਜਾਏ 15 ਹਜ਼ਾਰ ਰੁਪਏ ਮਿਲਣਗੇ।
Post Views: 2,268
Related