Skip to content
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿਚ ਸੋਧ ਕਰ ਦਿਤੀ ਗਈ ਹੈ। ਇਸ ਵਿਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਨ੍ਹਾਂ ਸ਼੍ਰੇਣੀਆਂ ਨਾਲ ਸਬੰਧਤ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ।
ਸਰਕਾਰ ਨੇ ਟਰਾਂਸਫਰ ਨੀਤੀ 2019 ਦੇ ਪੈਰਾ ਨੰਬਰ ਅੱਠ ਵਿਚ ਸੋਧ ਕੀਤੀ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ। ਤਬਾਦਲੇ ਲਈ ਆਨਲਾਈਨ ਅਰਜ਼ੀਆਂ ਦਿਤੀਆਂ ਜਾਣਗੀਆਂ। ਇਸ ਸਬੰਧੀ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਹੁਕਮ ਜਾਰੀ ਕੀਤੇ ਜਾਣਗੇ।
ਸਰਕਾਰ ਵਲੋਂ ਤਬਾਦਲਾ ਨੀਤੀ ਵਿਚ ਸੋਧ ਕਰਮਚਾਰੀ ਸੰਘ ਦੇ ਸੁਝਾਵਾਂ ਤੋਂ ਬਾਅਦ ਕਾਫੀ ਸੋਚ ਵਿਚਾਰ ਤੋਂ ਬਾਅਦ ਕੀਤੀ ਗਈ ਹੈ। ਇਸ ਵਿਚ ਕੈਂਸਰ ਦੇ ਮਰੀਜ਼ ਖੁਦ (ਪਤੀ/ਪਤਨੀ, ਬੱਚੇ), ਜੀਵਨ ਸਾਥੀ ਜਾਂ ਡਾਇਲਸਿਸ ‘ਤੇ ਚੱਲ ਰਹੇ ਬੱਚੇ, ਜਿਗਰ/ਕਿਡਨੀ ਟ੍ਰਾਂਸਪਲਾਂਟ, 40% ਤੋਂ ਵੱਧ ਅਪੰਗਤਾ, ਅਪਾਹਜ ਬੱਚੇ ਜਾਂ ਬੌਧਿਕ ਅਪੰਗਤਾ ਵਾਲੇ ਵਿਅਕਤੀ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ, ਪਤੀ ਜਾਂ ਪਤਨੀ ਦੀ ਮੌਤ ਕਾਰਨ ਸੇਵਾ ਕਰ ਰਹੇ ਕਰਮਚਾਰੀ ਨੂੰ ਤੁਰੰਤ ਕਿਸੇ ਹੋਰ ਥਾਂ ‘ਤੇ ਤਬਦੀਲ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਬੱਚੇ ਜਾਂ ਅਧਿਆਪਕ ਹੋਣ ਜਿਨ੍ਹਾਂ ਦੇ ਜੀਵਨ ਸਾਥੀ ਮੁਸ਼ਕਲ ਖੇਤਰਾਂ ਵਿਚ ਤਾਇਨਾਤ ਹਨ। ਅਜਿਹੇ ਮਾਮਲਿਆਂ ਨੂੰ ਇਸ ਸ਼੍ਰੇਣੀ ਵਿਚ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਵਿਚ ਕਰੀਬ 1.25 ਲੱਖ ਅਧਿਆਪਕ ਅਤੇ ਗੈਰ-ਅਧਿਆਪਨ ਸਟਾਫ਼ ਤਾਇਨਾਤ ਹੈ। ਸੂਬੇ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿੱਥੇ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਸਰਕਾਰ ਲੰਬੇ ਸਮੇਂ ਤੋਂ ਇਸ ਨੀਤੀ ਵਿਚ ਸੋਧ ਕਰਨ ਦੀ ਤਿਆਰੀ ਕਰ ਰਹੀ ਸੀ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕੈਬਨਿਟ ਮੀਟਿੰਗ ਵਿਚ ਪ੍ਰਵਾਨਗੀ ਦਿਤੀ ਸੀ। ਇਸ ਤੋਂ ਬਾਅਦ ਹੁਣ ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ।
Post Views: 2,293