ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਬੀਤੇ ਦਿਨ ਇਕ ਭਿਆਨਕ ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਇਕ ਬੱਸ ਬੇਕਾਬੂ ਹੋ ਗਈ, ਜਿਸ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਕਈ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਇੱਕ ਡੰਪਰ ਨਾਲ ਟਕਰਾ ਗਈ। ਦੱਸ ਦੇਈਏ ਕਿ ਇਹ ਭਿਆਨਕ ਹਾਦਸਾ ਕਾਨਪੁਰ ਦੇ ਬਾਬੂਪੁਰਵਾ ਥਾਣਾ ਖੇਤਰ ਦੇ ਟਾਟਮਿਲ ਚੌਰਾਹੇ ਦੇ ਕੋਲ ਹੋਇਆ ਦੱਸਿਆ ਜਾ ਰਿਹਾ ਹੈ। ਬੱਸ ਦੀ ਲਪੇਟ ‘ਚ ਆਉਣ ਨਾਲ ਕਈ ਕਾਰਾਂ ਤੇ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵਲੋਂ ਮੌਕੇ ’ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।