Skip to content
ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਮਿਲੀ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਅੱਜ ਸ਼ਾਮ 5 ਵਜੇ ਨਕੋਦਰ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
Post Views: 2,204
Related