ਸੂਫੀ ਗਾਇਕ ਕੰਵਰ ਗਰੇਵਾਲ (Kanwar Grewal,) ਨੂੰ ਵੱਡਾ ਸਦਮਾ ਲੱਗਿਆ ਹੈ। ਕੰਵਰ ਗਰੇਵਾਲ ਦੇ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ।
ਉਨ੍ਹਾਂ ਦੇ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ।