ਗੁਰਦਾਸਪੁਰ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ ਮੁਹਿੰਮ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਇਲਾਕੇ ਤੋਂ ਇਕ ਵੱਡੇ ਅੰਤਰਾਸ਼ਟਰੀ ਤਸਕਰ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

    ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ (Drug Smuggling) ਕਰ ਰਿਹਾ ਸੀ ਅਤੇ ਉਸਦੇ ਤਾਰ ਪਾਕਿਸਤਾਨੀ ਤਸਕਰਾਂ ਨਾਲ਼ ਜੁੜੇ ਹੋਏ ਸਨ। ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਥਾਣਿਆਂ ਵਿੱਚ ਉਸਦੇ ਖਿਲਾਫ਼ ਇਕ ਦਰਜਨ ਦੇ ਕਰੀਬ ਮਾਮਲੇ ਦਰਜ਼ ਹਨ। ਐਨਸੀਬੀ ਵਲੋਂ ਦੀਨਾਨਗਰ ਪੁਲਿਸ ਦੀ ਮਦਦ ਨਾਲ਼ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਹੈ। ਓਧਰ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਵੀ ਐਕਸ ਤੇ ਪੋਸਟ ਪਾ ਕੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਗਈ ਹੈ।

    ਡੀਜੀਪੀ ਨੇ ਲਿਖਿਆ ਕਿ ਨਜ਼ਰਬੰਦੀ ਆਰਡਰ 3(1) ਐਨਡੀਪੀ ਐੱਸ ਐਕਟ ਤਹਿਤ ਬਲਵਿੰਦਰ ਸਿੰਘ ਨੂੰ ਨਜ਼ਰਬੰਦੀ ਹੁਕਮ ਜਾਰੀ ਕੀਤਾ ਜਾ ਰਿਹਾ ਹੈ ਅਤੇ ਇਸ ਅਨੁਸਾਰ ਨਜ਼ਰਬੰਦੀ ਦੀ ਮਿਆਦ ਦੌਰਾਨ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹੇਗਾ। ਉਹਨਾਂ ਦੱਸਿਆ ਕਿ ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਦੇ ਦਸ ਤੋਂ ਵੱਧ ਕੇਸ ਦਰਜ ਹਨ, ਜੋ ਇਸ ਵੇਲੇ ਜ਼ਮਾਨਤ ’ਤੇ ਸੀ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।