
Skip to content
ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੂਰਵ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਅਜਿਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਜੋ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਪੈਦਾ ਕਰ ਸਕਦੀ ਹੈ। ਮੋਹਾਲੀ ਦੀ ਕੋਰਟ ਨੇ ਮਜੀਠੀਆ ਵੱਲੋਂ ਦਾਇਰ ਕੀਤੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ, ਮਜੀਠੀਆ ਇਸ ਵੇਲੇ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਨਾਭਾ ਜੇਲ੍ਹ ‘ਚ ਬੰਦ ਹਨ। ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਨਾਲ ਹੁਣ ਉਨ੍ਹਾਂ ਨੂੰ ਰਾਹਤ ਮਿਲਣ ਦੇ ਆਸਾਰ ਘੱਟ ਹੋ ਗਏ ਹਨ।ਇਹ ਮਾਮਲਾ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਇਨਵੈਸਟਿਗੇਟਿਵ ਏਜੰਸੀਆਂ ਵੱਲੋਂ ਬਿਕਰਮ ਮਜੀਠੀਆ ਵਿਰੁੱਧ ਕਾਫੀ ਮਜਬੂਤ ਸਬੂਤ ਪੇਸ਼ ਕੀਤੇ ਗਏ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਮਜੀਠੀਆ ਦੇ ਵਕੀਲ ਅੱਗੇ ਕੀ ਕਦਮ ਚੁੱਕਦੇ ਹਨ — ਕੀ ਉਹ ਉੱਚ ਅਦਾਲਤ ਵਿੱਚ ਅਪੀਲ ਕਰਨਗੇ ਜਾਂ ਹੋਰ ਕਾਨੂੰਨੀ ਰਾਹ ਅਪਣਾਇਆ ਜਾਵੇਗਾ।ਇਸ ਫੈਸਲੇ ਤੋਂ ਬਾਅਦ ਅਕਾਲੀ ਦਲ ’ਚ ਵੀ ਚਿੰਤਾ ਦੀ ਲਹਿਰ ਦੌੜ ਗਈ ਹੈ, ਕਿਉਂਕਿ ਮਜੀਠੀਆ ਪਾਰਟੀ ਦੇ ਅਹੰਮ ਅਤੇ ਪ੍ਰਭਾਵਸ਼ਾਲੀ ਨੇਤਾ ਮੰਨੇ ਜਾਂਦੇ ਹਨ।Related