ਕ੍ਰਿਕਟ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ।

ਕ੍ਰਿਕਟ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ। ਉਹ 77 ਸਾਲਾਂ ਦੇ ਸਨ। ਮਹਾਨ ਸਪਿਨਰ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਸੱਤ ਵਿਕਟਾਂ ਹਾਸਲ ਕੀਤੀਆਂ ਸਨ।