
Skip to content

ਮਾਨਸਾ (ਅਰਸ਼ਦੀਪ ਸਿੰਘ ਕਾਲੜਾ) : ਭਾਰਤੀ ਜਨਤਾ ਪਾਰਟੀ ਦੀ ਮਾਨਸਾ ਇਕਾਈ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਨੋਦ ਕਾਲੀ ਦੀ ਸੜਕ ਹਾਦਸੇ ਮਗਰੋਂ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮਾਨਸਾ ਵਿੱਚ ਭਾਜਪਾ ਵਰਕਰਾਂ ਨੂੰ ਲੈ ਕੇ ਜਾ ਰਹੀ ਇੱਕ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ ਸੀ। ਹਾਦਸੇ ਵਿੱਚ ਕੁੱਲ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਵਿਨੋਦ ਕਾਲੀ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਭਾਜਪਾ ਆਗੂਆਂ ਵੱਲੋਂ ਵਿਨੋਦ ਕਾਲੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ।

Related