ਜਲੰਧਰ (ਜੀਵਨ ਜੋਤੀ ਟੰਡਨ) : ਵਾਰਡ ਨੰਬਰ 50 ਵਿੱਚ ਅੱਜ ਇੱਕ ਮਹੱਤਵਪੂਰਨ ਰਾਜਨੀਤਿਕ ਮੀਟਿੰਗ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਸਥਾਨਕ ਨੌਜਵਾਨ ਆਗੂ ਮਾਨਵ ਸੈਨੀ ਨੇ ਆਪਣੇ ਕਰੀਬ 15 ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪਾਰਟੀ ਨੂੰ ਇਲਾਕੇ ਵਿੱਚ ਨਵੀਂ ਮਜ਼ਬੂਤੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸ ਮੌਕੇ ਸਨੀ ਅੰਗੁਰਾਲ ਅਤੇ ਕੌਂਸਲਰ ਦਰਸ਼ਨ ਭਗਤ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ। ਸਰਦਾਰ ਮਨਜੀਤ ਸਿੰਘ ਟੀਟੂ ਵੱਲੋਂ ਮਾਨਵ ਸੈਨੀ ਨੂੰ ਸਨਮਾਨ ਚਿੰਨ ਦੇ ਕੇ ਪਾਰਟੀ ਵਿੱਚ ਸੱਦੇ ਨਾਲ ਸ਼ਾਮਿਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਮਾਨਵ ਸੈਨੀ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸਰਦਾਰ ਮਨਜੀਤ ਸਿੰਘ ਟੀਟੂ ਦੀ ਸਾਫ਼-ਸੁਥਰੀ ਨੇਤ੍ਰਤਾ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਕਾਫ਼ੀ ਪ੍ਰਭਾਵਿਤ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਨੂੰ ਦੇਖਦਿਆਂ ਉਹਨਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਨਿਭੇੜ ਨਾਲ ਕੰਮ ਕਰਨਗੇ।ਇਸ ਮੌਕੇ ਮਾਨਵ ਸੈਨੀ ਦੇ ਨਾਲ ਨਿਖਿਲ ਕੁਮਾਰ, ਗੌਰਵ ਅਰੋੜਾ, ਹਰਸ਼ਿਤ ਵਰਮਾ, ਸੰਜੀਵ, ਆਯੂਸ਼, ਅਲੋਕ, ਅਰਪਿਤ, ਤਾਨਿਸ਼, ਆਰੀਅਨ, ਗੋਲੂ, ਸੁਖਦੇਵ, ਸ਼ਿਵਮ, ਲਵਿਸ਼ ਅੰਗੂਰਾਲ, ਦਿਲਜੀਤ ਅੰਗੂਰਾਲ, ਅਭਿਸ਼ੇਕ ਕਲਸੀ, ਰੋਹਿਤ ਬੱਸਣ, ਹਿਮਾਂਸ਼ੂ, ਗੌਰਵ, ਭਰਤ ਬਾਹਮਣ, ਗੁਰਦਾਸ ਸਿੰਘ ਅਤੇ ਇਸ਼ੁ ਹੀਰਾ ਸਮੇਤ ਕਈ ਹੋਰ ਸਾਥੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸਰਦਾਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਪਾਰਟੀ ਵਿੱਚ ਨਵੇਂ ਜੁੜ ਰਹੇ ਨੌਜਵਾਨਾਂ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਨੇ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਦੇ ਮੂਲ ਸਿਧਾਂਤਾਂ ‘ਤੇ ਚੱਲਦਿਆਂ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।