
Skip to content
ਲਧਿਆਣਾ : ਲਧਿਆਣਾ ਪੱਛਮੀ ਜ਼ਿਮਣੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ।
Related