ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ, ਕੇਵਲ ਸਿੰਘ ਢਿੱਲੋਂ ਦੀ ਹੋਈ ਨਿਯੁਕਤੀ

ਚੰਡੀਗੜ੍ਹ, 28 ਮਈ — ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਅਧਿਕਾਰਿਕ ਐਲਾਨ ਪਾਰਟੀ ਦੇ ਰਾਸ਼ਟਰੀ ਮਹਾਂਸਚਿਵ Arun Singh ਵੱਲੋਂ ਜਾਰੀ ਪੱਤਰ ਰਾਹੀਂ ਕੀਤਾ ਗਿਆ।

ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ, ਕੇਵਲ ਸਿੰਘ ਢਿੱਲੋਂ ਦੀ ਹੋਈ ਨਿਯੁਕਤੀਚੰਡੀਗੜ੍ਹ, 28 ਮਈ — ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਅਧਿਕਾਰਿਕ ਐਲਾਨ ਪਾਰਟੀ ਦੇ ਰਾਸ਼ਟਰੀ ਮਹਾਂਸਚਿਵ Arun Singh ਵੱਲੋਂ ਜਾਰੀ ਪੱਤਰ ਰਾਹੀਂ ਕੀਤਾ ਗਿਆ।

ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਜਾਣਿਆ-ਪਹਿਚਾਣਿਆ ਚਿਹਰਾ ਹਨ। ਉਹ ਪਹਿਲਾਂ ਕਾਂਗਰਸ ਨਾਲ ਜੁੜੇ ਰਹੇ ਅਤੇ ਸਾਬਕਾ ਮੁੱਖ ਮੰਤਰੀ Amarinder Singh ਦੇ ਕਰੀਬੀ ਮੰਨੇ ਜਾਂਦੇ ਸਨ। ਸਾਲ 2022 ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਦਾਮਨ ਥਾਮ ਲਿਆ ਸੀ।

ਰਾਜਨੀਤਿਕ ਵਿਸ਼ਲੇਸ਼ਕਾਂ ਦੇ ਮੁਤਾਬਕ, ਭਾਜਪਾ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ। ਪਾਰਟੀ ਅੰਦਰ ਇਸ ਨਿਯੁਕਤੀ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਆਗੂਆਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।