ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਜਰਨੈਲ ਸਿੰਘ ਟਿਪਲਾ ਨੇ ਕਰਵਾਈ ਨਵੀਂ ਜੁਆਇਨਿੰਗ

ਜਲੰਧਰ (ਨਵੀਨ ਪੁਰੀ): ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਭਾਜਪਾ ਮੰਡਲ ਨੰਬਰ-5 ਦਾ ਵਿਸਥਾਰ ਕੀਤਾ ਗਿਆ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਮੰਡਲ ਪ੍ਰਧਾਨ ਜਰਨੈਲ ਸਿੰਘ ਟਿਪਲਾ ਦੀ ਅਗਵਾਈ ਵਿੱਚ ਸੱਤ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਇਸ ਮੌਕੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਨਰਲ ਸਕੱਤਰ ਦੀਪਕ ਤੇਲੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਵਾਲਿਆਂ ਵਿੱਚ ਰਾਜਿੰਦਰ ਬਜਾਜ, ਸੁਭਾਸ਼ ਅਰੋੜਾ, ਉਦੈ ਹਾਂਡਾ, ਆਲਮ ਸਿੰਘ ਨੇਗੀ, ਪ੍ਰਿੰਸ ਗੁਪਤਾ, ਅਰਜੁਨ ਕੱਕੜ ਅਤੇ ਡਾ. ਤਰੁਣ ਜੈਨ ਸ਼ਾਮਲ ਹਨ।

ਇਸ ਮੌਕੇ ਭਾਜਪਾ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੇਂ ਮੈਂਬਰਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਆਗੂਆਂ ਨੇ ਸਾਰਿਆਂ ਨੂੰ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।