ਜਲੰਧਰ (ਅਰਸ਼ਦੀਪ ਸਿੰਘ ਕਾਲੜਾ)  :- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਦੇ 20 ਜੂਨ ਨੂੰ ਜਲੰਧਰ ਆਗਮਨ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਮੁਕਮਲ ਕਰਦਿਆ ਅੱਜ ਰਾਜਾ ਗਾਰਡਨ ਸਥਿਤ ਨਿਵਾਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੀਟਿੰਗ ਦਾ ਆਯੋਜਨ ਮਾਡਲ ਟਾਊਨ ਮੰਡਲ ਪ੍ਰਧਾਨ ਰਾਜਨ ਮਲਾਨ ਅਤੇ ਨਗਰ ਨਿਗਮ ਜਲੰਧਰ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿੱਚ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ, ਜਗਬੀਰ ਬਰਾੜ, ਅਮਰਜੀਤ ਸਿੰਘ ਅਮਰੀ ਸਮੇਤ ਕਈ ਪ੍ਰਮੁੱਖ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਰਹੇ। ਇਸ ਦੌਰਾਨ 20 ਜੂਨ ਨੂੰ ਹੋਣ ਵਾਲੇ ਸਵਾਗਤੀ ਪ੍ਰੋਗਰਾਮ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਆਗੂਆਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਜਲੰਧਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸ਼ਾਮ 7 ਵਜੇ ਸ਼੍ਰੀ ਰਾਮ ਚੌਂਕ ਤੋਂ ਜੋਤੀ ਚੌਂਕ ਤੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ।

ਮੀਟਿੰਗ ਦੌਰਾਨ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਮੰਡਲ ਪ੍ਰਧਾਨ ਰਾਜਨ ਮਲਾਨ ਅਤੇ ਵਿਰੋਧੀ ਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ ਦਾ ਤਿਆਰੀਆਂ ਲਈ ਧੰਨਵਾਦ ਕੀਤਾ। ਇਸ ਮੌਕੇ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮ 7 ਵਜੇ ਸ਼੍ਰੀ ਰਾਮ ਚੌਂਕ ਪਹੁੰਚ ਕੇ ਰਾਸ਼ਟਰੀ ਪ੍ਰਧਾਨ ਦਾ ਸਵਾਗਤ ਕਰਨ ਅਤੇ ਰੋਡ ਸ਼ੋਅ ਨੂੰ ਸਫਲ ਬਣਾਉਣ।

ਗਰਮੀ ਦੇ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਵਿਖੇ ਜੈ ਮਾਂ ਛਿੰਨਮਸਤਿਕਾ ਸੇਵਾ ਸੋਸਾਇਟੀ ਵੱਲੋਂ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਠੰਢੇ ਮਿੱਠੇ ਜਲ ਦੀ ਸ਼ਬੀਲ ਦਾ ਲੰਗਰ ਲਗਾਇਆ ਜਾਵੇਗਾ।