ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਵਿੱਚ ਅਹਿਮ ਨਿਯੁਕਤੀ ਕਰਦਿਆਂ ਸਾਬਕਾ ਸੁਪਰੀਡੈਂਟ, ਡੀਸੀ ਦਫ਼ਤਰ ਫ਼ਿਰੋਜ਼ਪੁਰ ਪ੍ਰੇਮ ਕੁਮਾਰੀ ਨੂੰ ਭਾਜਪਾ ਮਹਿਲਾ ਮੋਰਚਾ, ਜ਼ਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਨਿਯੁਕਤੀ ਪੱਤਰ ’ਤੇ ਪੰਜਾਬ ਭਾਜਪਾ ਪ੍ਰਧਾਨ ਜੈ ਇੰਦਰ ਕੌਰ ਦੇ ਦਸਤਖ਼ਤ ਹਨ। ਪੱਤਰ ਅਨੁਸਾਰ ਇਹ ਨਿਯੁਕਤੀ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗੀ। ਪਾਰਟੀ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਗਈ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਪ੍ਰੇਮ ਕੁਮਾਰੀ ਸਾਬਕਾ ਨਾਇਬ ਤਹਿਸੀਲਦਾਰ ਵਿਜੇ ਬਹਿਲ ਦੇ ਧਰਮ ਪਤਨੀ ਅਤੇ ਸਾਬਕਾ ਰੈੱਡ ਕਰਾਸ ਸਕੱਤਰ ਅਸ਼ੋਕ ਬਹਿਲ ਦੀ ਭਾਬੀ ਹਨ।
ਪ੍ਰੇਮ ਕੁਮਾਰੀ ਦੀ ਨਿਯੁਕਤੀ ਦਾ ਜ਼ਿਲ੍ਹਾ ਭਾਜਪਾ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦਾ ਭਰੋਸਾ ਦਿੱਤਾ।
