
Skip to content

ਅੰਮ੍ਰਿਤਸਰ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਨਿਤਿਨ ਨਬੀਨ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਦੌਰੇ ਦੌਰਾਨ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਨਾਲ ਰਣਨੀਤਿਕ ਵਿਚਾਰ-ਵਟਾਂਦਰਾ ਵੀ ਕਰਨਗੇ। ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ।
Related