
Skip to content

ਭਾਜਪਾ ਪੰਜਾਬ ਨੇ 16 ਨਵੇਂ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ 16 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ।
ਨਿਯੁਕਤੀਆਂ ਦਾ ਐਲਾਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਬੂਥ ਪੱਧਰ ਤੋਂ ਲੈ ਕੇ ਹਰ ਖੇਤਰ ਤੱਕ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਸਮਰਪਣ ਅਤੇ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਕੰਵਰ ਬੀਰ ਸਿੰਘ ਮੰਜਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨਾਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਾਊਥ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਅਸੀਜਾ, ਰੂਪਨਗਰ (ਰੋਪੜ) ਤੋਂ ਅਜੈ ਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਸ਼ਾਮਲ ਹਨ।
ਕੇਵਲ ਸਿੰਘ ਢਿੱਲੋਂ ਨੇ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਮਜ਼ਬੂਤ, ਸਰਗਰਮ ਅਤੇ ਜਨ-ਕੇਂਦਰਿਤ ਸੰਗਠਨ ਖੜ੍ਹਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਆਉਣ ਵਾਲੀਆਂ ਸੰਗਠਨਾਤਮਕ ਤੇ ਚੋਣੀ ਚੁਣੌਤੀਆਂ ਲਈ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

Related