ਪੰਜਾਬ ਵਿਚ ਮਾਨਸੂਨ ਇਕ ਵਾਰ ਫਿਰ ਕਮਜ਼ੋਰ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਅੱਜ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਪਰ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ।

    ਹੁਣ 26 ਅਗਸਤ ਤੋਂ ਬਾਅਦ ਮੌਸਮ ਵਿਚ ਬਦਲਾਅ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਦੇ ਨੇੜੇ ਰਹਿੰਦਾ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ।ਜੇਕਰ ਸੂਬੇ ‘ਚ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਬਾਰਸ਼ ਲੁਧਿਆਣਾ ਵਿੱਚ 26.8 ਮਿਲੀਮੀਟਰ, ਪਠਾਨਕੋਟ ਵਿੱਚ 22.4 ਮਿਲੀਮੀਟਰ, ਬਠਿੰਡਾ ਵਿੱਚ 26.8 ਮਿਲੀਮੀਟਰ, ਫਰੀਦਕੋਟ ਵਿੱਚ 13.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 5.4 ਮਿਲੀਮੀਟਰ, ਬਰਨਾਲਾ ਵਿੱਚ 26.0 ਮਿਲੀਮੀਟਰ, ਸੰਗਰੂਰ ਵਿੱਚ 18.5 ਮਿਲੀਮੀਟਰ, ਰੋਪੜ ਵਿੱਚ 4.00 ਮਿਲੀਮੀਟਰ ਦਰਜ ਕੀਤੀ ਗਈ।ਇਸ ਦੇ ਨਾਲ ਹੀ ਅੱਜ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਹੀਨੇ ਹੁਣ ਤੱਕ 96.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ। ਜਦੋਂ ਕਿ ਇਸ ਸਮੇਂ ਤੱਕ 106.1 ਮਿਲੀਮੀਟਰ ਵਰਖਾ ਹੋ ਚੁੱਕੀ ਹੈ। ਲਗਭਗ 100 ਫੀਸਦੀ ਘੱਟ ਬਾਰਿਸ਼ ਹੋਈ ਹੈ।