ਅੰਮ੍ਰਿਤਸਰ ਸਥਿਤ ਪਿੰਡ ਮਾਨਾਂਵਾਲਾ ਪੈਟਰੋਲ ਪੰਪ ’ਤੇ ਪਿਸਤੌਲ ਦੀ ਨੋਕ ’ਤੇ ਲੁਟੇਰਿਆ ਵਲੋਂ ਹਜ਼ਾਰਾਂ ਰੁਪਏ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਨਾਇਰਾ ਪੈਟਰੋਲ ਪੰਪ ’ਤੇ ਬਿਨਾਂ ਬਰ  ਪਲਸਰ ਲਾਲ ਰੰਗ ਦੇ ਮੋਟਰਸਾਈਕਲ ’ਤੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ।

    ਇਹ ਵੀ ਪੜ੍ਹੋ :👇🏻👇🏻👇🏻

    ਦੇਖਦੇ ਹੀ ਦੇਖਦੇ ਲੁਟੇਰਿਆਂ ਨੇ ਪਿਸਤੌਲ ਕੱਢ ਲਈ ਅਤੇ ਪੰਪ ’ਤੇ ਕੰਮ ਕਰਦੇ ਕਰਿੰਦਿਆਂ ਨੂੰ ਪਿਸਤੌਲ ਦਿਖਾ ਕੇ ਨਕਦੀ ਖੋਹ ਕੇ ਮੋਟਰਸਾਈਕਲ ’ਤੇ ਪਿੰਡ ਭਿੱਟੇਵੱਡ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ। ਇਸ ਸਬੰਧੀ ਲੋਪੋਕੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।