ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੀਤੀ ਰਾਤ ਅੰਮ੍ਰਿਤਸਰ ਜ਼ਿਲੇ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਇਕ ਘੁਸਪੈਠੀਏ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।ਅੱਧੀ ਰਾਤ ਨੂੰ ਫੜਿਆ ਗਿਆ ਘੁਸਪੈਠੀਏ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਬੜੀ ਮੁਹਾਰਤ ਨਾਲ ਘੇਰ ਲਿਆ ਅਤੇ ਬਿਨਾਂ ਕਿਸੇ ਨੁਕਸਾਨ ਦੇ ਉਸ ਨੂੰ ਕਾਬੂ ਕਰਨ ਵਿੱਚ ਕਾਮਯਾਬ ਹੋ ਗਏ।

ਬੀਐਸਐਫ ਨੂੰ ਇਹ ਸਫਲਤਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨਖੁਰਦ ਦੇ ਨਾਲ ਲੱਗਦੇ ਇਲਾਕੇ ਵਿੱਚ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜਿਆ ਗਿਆ ਘੁਸਪੈਠੀਆ ਰਾਤ ਕਰੀਬ 12:15 ਵਜੇ ਸਰਹੱਦੀ ਸੁਰੱਖਿਆ ਵਾੜ ਨੇੜੇ ਪਹੁੰਚਿਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਦੱਸੀ। ਘੁਸਪੈਠੀਏ ਨੂੰ ਫੜ ਲਿਆ ਗਿਆ।