ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 13 ਫ਼ਰਵਰੀ ਦੇ ਵਿਚਕਾਰ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫ਼ਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰਨਗੇ। ਪਰੰਪਰਾ ਅਨੁਸਾਰ ਸੈਸ਼ਨ 31 ਜਨਵਰੀ ਨੂੰ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨਾਲ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੰਬੋਧਨ ਕਰਨਗੇ।

    ਇਸ ਤੋਂ ਬਾਅਦ ਆਰਥਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ 1 ਫ਼ਰਵਰੀ ਨੂੰ ਸੀਤਾਰਮਨ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਸੈਸ਼ਨ ਦਾ ਦੂਜਾ ਹਿੱਸਾ ਮਾਰਚ ਦੇ ਦੂਜੇ ਹਫ਼ਤੇ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਦੇ ਵਿਚਕਾਰ ਹੋਵੇਗਾ। ਇਹ ਪੜਾਅ 10 ਮਾਰਚ ਤੋਂ 4 ਅਪ੍ਰੈਲ ਤਕ ਚੱਲੇਗਾ। ਸੈਸ਼ਨ ਦੇ ਪਹਿਲੇ ਹਿੱਸੇ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਦੋਹਾਂ ਸਦਨਾਂ ’ਚ ਬਹਿਸ ਹੁੰਦੀ ਹੈ ਅਤੇ ਸੰਸਦ ਦੇ ਦੋਹਾਂ ਸਦਨਾਂ ’ਚ ਪ੍ਰਧਾਨ ਮੰਤਰੀ ਦੇ ਜਵਾਬ ਨਾਲ ਸਮਾਪਤ ਹੁੰਦਾ ਹੈ।