ਮੁੱਖ ਮੰਤਰੀ ਭਗਵੰਤ ਮਾਨ ਇਸ ਦੌਰਾਨ ਬਜਟ ਸਬੰਧੀ ਪੰਜਾਬ ਸਰਕਾਰ ਦੇ ਰੁਖ਼ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਭਗਵੰਤ ਮਾਨ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਘਪਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਬਜਟ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਕੰਮਾਂ ‘ਤੇ ਚਾਨਣਾ ਪਾਉਣਗੇ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਅਚਾਨਕ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਹ ਪ੍ਰੈਸ ਕਾਨਫਰੰਸ ਸੀਐਮ ਭਗਵੰਤ ਮਾਨ ਨੇ ਆਪਣੇ ਨਿਵਾਸ ਤੇ ਬੁਲਾਈ ਹੈ। ਇਸ ਦੇ ਏਜੰਡੇ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਿਆ ਗਿਆ ਹੈ।

    ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਇਸ ਦੌਰਾਨ ਬਜਟ ਸਬੰਧੀ ਪੰਜਾਬ ਸਰਕਾਰ ਦੇ ਰੁਖ਼ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਭਗਵੰਤ ਮਾਨ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਘਪਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਬਜਟ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਕੰਮਾਂ ‘ਤੇ ਚਾਨਣਾ ਪਾਉਣਗੇ।

    ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੈਸ ਕਾਨਫਰੰਸ ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਕੰਮਾਂ ਅਤੇ ਪੈਸੇ ਦੀ ਦੁਰਵਰਤੋਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ।