ਮਾਨਿਆਵਰ: ਮੇਘਾਲਿਆ ਵਿਚ 21 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨਾਲ ਰਸਤੇ ਚ ਭਿਆਨਕ ਹਾਦਸਾ ਵਾਪਰ ਗਿਆ। ਬੱਸ ਨਦੀ ਵਿੱਚ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਦੇ 12 ਵਜੇ ਇਹ ਬੱਸ ਨੋਂਗਸ਼ਰਾਮ ਦੀ ਨਦੀ ਵਿੱਚ ਡਿੱਗ ਗਈ ਸੀ। ਹਾਦਸੇ ਦੀ ਖਬਰ ਮਿਲਦਿਆਂ ਬਚਾਅ ਟੀਮਾਂ ਅਤੇ ਐਮਰਜੈਂਸੀ ਸੇਵਾਵਾਂ ਪੀੜਤਾਂ ਦੀ ਮਦਦ ਲਈ ਮੌਕੇ ‘ਤੇ ਪਹੁੰਚ ਗਈਆਂ ।

     

    ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਚਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲਾਸ਼ਾਂ ਨੂੰ ਨਦੀ ਵਿੱਚੋਂ ਬਾਹਰ ਕੱਢਿਆ ਗਿਆ ਹੈ।

    ਪੁਲਿਸ ਨੇ ਦੱਸਿਆ ਕਿ 16 ਯਾਤਰੀਆਂ ਨੂੰ ਬਚਾਇਆ ਗਿਆ ਹੈ ਅਤੇ ਨੇੜਲੇ ਹਸਪਤਾਲ ’ਚ ਇਲਾਜ ਲਈ ਭੇਜਿਆ ਗਿਆ ਹੈ। ਇਹ ਹਾਦਸਾ ਨੋਂਗਸ਼ਰਾਮ ਪੁਲ ‘ਤੇ ਵਾਪਰਿਆ ਜੋ ਪੂਰਬੀ ਗਾਰੋ ਪਹਾੜੀਆਂ ਅਤੇ ਪੱਛਮੀ ਖਾਸੀ ਪਹਾੜੀਆਂ ਜ਼ਿਲ੍ਹੇ ਦੀ ਹੱਦ ਹੈ। ਕੁਝ ਜ਼ਖਮੀ ਯਾਤਰੀਆਂ ਨੇ ਸਥਾਨਕ ਲੋਕਾਂ ਨੂੰ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਦੱਸਿਆ ਗਿਆ ਹੈ ਕਿ ਮ੍ਰਿਤਕਾਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਸੀ।