Skip to content
ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ। ਇਸ ਦੇ ਨਾਲ ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।
ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਦਾਖਲ ਕਰਵਾਇਆ।ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ੍ਹ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।
Post Views: 2,264
Related