ਪਟਿਆਲਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਿੱਲੀ ਤੋਂ ਚਲਾਏ ਜਾ ਰਹੇ ਹਾਈਵੇਅ ਲੁੱਟਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ 5 ਮੈਂਬਰ ਰਾਜਪੁਰਾ ਹਾਈਵੇਅ ਤੋਂ ਗ੍ਰਿਫਤਾਰ ਕੀਤੇ ਗਏ ਹਨ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਗਵ ਨੇ ਸੋਸ਼ਲ ਮੀਡੀਆ ਉਤੇ ਦਸਿਆ ਕਿ ਇਨ੍ਹਾਂ ਖ਼ਿਲਾਫ਼ ਨਵੀਂ ਦਿੱਲੀ ਵਿਚ ਧਾਰਾ-307, 395, 392, 382,379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਸਮੇਤ ਇਕ ਵਾਹਨ ਅਤੇ ਸੰਦ ਬਰਾਮਦ ਕੀਤੇ ਗਏ ਹਨ।
ਉਕਤ ਮੁਲਜ਼ਮਾਂ ਵਲੋਂ ਲੁਧਿਆਣਾ ਅਤੇ ਜਲੰਧਰ ਵਿਚ ਸਨਸਨੀਖੇਜ਼ ਵਾਰਦਾਤਾਂ ਕਰਨ ਦੀ ਯੋਜਨਾ ਸੀ। ਪੁਲਿਸ ਨੇ ਮੁਲਜ਼ਮਾਂ ਵਿਰੁਧ 382, 399, 473 ਆਈ.ਪੀ.ਸੀ. ਅਤੇ 25(6) ਆਰਮਜ਼ ਐਕਟ ਦੇ ਤਹਿਤ ਥਾਣਾ ਸਿਟੀ ਰਾਜਪੁਰਾ, ਪਟਿਆਲਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।