ਜਲੰਧਰ (ਵਿੱਕੀ ਸੂਰੀ) – ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਜਿੱਥੇ ਪਿਛਲੇ ਕਈ ਦਿਨਾਂ ਤੋਂ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਇਸੇ ਸਬੰਧ ਵਿੱਚ ਅੱਜ ਤੋਂ 2 ਦਿਨਾਂ ਦੀਵਾਨ ਸਜਾਏ ਗਏ ਜਿਸ ਵਿੱਚ ਅੰਮ੍ਰਿਤ ਵੇਲੇ ਪੰਥ ਪ੍ਰਸਿੱਧ ਕੀਰਤਨੀਏ ਅਤੇ ਨਾਮ ਅਭਿਆਸ ਅਤੇ ਸਿਮਰਨ ਸਾਧਨਾ ਦੀ ਕਮਾਈ ਕਰਨ ਵੇਲੇ ਭਾਈ ਸਾਹਿਬ ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ ਵਲੋਂ ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਰਸਭਿੰਨੇ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ ਨਿਹਾਇਤ ਇਕਾਗਰਤਾ ਨਾਲ ਜਿੱਥੇ ਕੀਰਤਨ ਦਾ ਅਨੰਦ ਮਾਣ ਰਿਹਾ ਸੀ ਉਥੇ ਨਾਲ ਨਾਲ ਹੀ ਸ਼ਬਦੀ ਰੂਪ ਵਿੱਚ ਆਪ ਵੀ ਬਾਣੀ ਪੜ੍ਹਦੇ ਹੋਏ ਆਪਣੀ ਰਸਨਾ ਪਵਿੱਤਰ ਕਰ ਰਹੇ ਸਨ। ਸਵੇਰੇ 6 ਵਜੇ ਤੋਂ 7.30 ਵਜੇ ਤੱਕ ਹੋਏ ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਦੇ ਸੈਲਾਬ ਵਿੱਚ ਤਿੱਲ ਰਖਣ ਦੀ ਵੀ ਥਾਂ ਨਹੀਂ ਸੀ। ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਜੀ ਨੇ ਭਾਈ ਸਾਹਿਬ ਜੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਸਿਰੋਪਾਓ ਅਤੇ ਗੁਰ-ਇਤਿਹਾਸ ਦੇ ਰੂਪ ਵਿਚ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।   ਸਵੇਰ ਦੇ ਦੀਵਾਨ ਉਪਰੰਤ ਦੁਪਿਹਰ 1.30 ਵਜੇ ਤੱਕ ਮਹੀਨਾਵਾਰੀ ਪੁੰਨਿਆ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਹਜ਼ੂਰੀ ਰਾਗੀ ਜੱਥਿਆਂ ਅਤੇ ਪ੍ਰਚਾਰਕਾਂ ਨੇ ਕੀਰਤਨ ਅਤੇ ਕਥਾ ਵੀਚਾਰਾਂ ਦੁਆਰਾ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਅੱਜ ਦੇ ਦੀਵਾਨ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਮਾਣਯੋਗ ਡਾਇਰੈਕਟਰ ਡਿਸਟ੍ਰੀਬਿਊਸ਼ਨ ਸ੍ਰ ਇੰਦਰਪਾਲ ਸਿੰਘ ਜੀ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦੇ ਹੋਏ ਦੀਵਾਨ ਦਾ ਅਨੰਦ ਮਾਣਿਆ। ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਨਿਵਾਜਿਆ ਗਿਆ। ਸਟੇਜ ਦੀ ਸੇਵਾ ਜਨਰਲ ਸਕੱਤਰ ਸ੍ਰ ਗੁਰਮੀਤ ਸਿੰਘ ਅਤੇ ਇੰਦਰਪਾਲ ਸਿੰਘ ਸਕੱਤਰ ਨੇ ਸਾਂਝੇ ਤੌਰ ਤੇ ਨਿਭਾਈ। ਦੋਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਵਾਲਿਆਂ ਵਿੱਚ ਪ੍ਰਧਾਨ ਸ੍ਰ ਗੁਰਕ੍ਰਿਪਾਲ ਸਿੰਘ ਤੋਂ ਇਲਾਵਾ ਬੇਅੰਤ ਸਿੰਘ ਸਰਹੱਦੀ, ਸੰਤ ਬਾਬਾ ਨਰਿੰਦਰਪਾਲ ਸਿੰਘ ਜੀ ਮਾਲੂਵਾਲ ਵਾਲੇ, ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤ ਬੀਰ ਸਿੰਘ ਕਾਲੜਾ, ਐਡਵੋਕੇਟ ਸਤਿੰਦਰਪਾਲ ਸਿੰਘ ਛਾਬੜਾ, ਅਮਰੀਕ ਸਿੰਘ, ਬਲਵਿੰਦਰ ਸਿੰਘ ਸਰਾਫ, ਚਰਨਜੀਤ ਸਿੰਘ ਲੁਬਾਣਾ, ਇੰਦਰਪਾਲ ਸਿੰਘ ਅਰੋੜਾ, ਬਲਵਿੰਦਰ ਸਿੰਘ ਹੇਅਰ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਸੁਰਿੰਦਰ ਸਿੰਘ ਸਿਆਲ, ਹਰਬੰਸ ਸਿੰਘ, ਸਤਪਾਲ ਸਿੰਘ ਅਲਗ, ਅਕਾਲੀ ਰਛਪਾਲ ਸਿੰਘ, ਬਿਸ਼ਨ ਸਿੰਘ ਆਦਿ ਪਤਵੰਤੇ ਹਾਜ਼ਰ ਸਨ। ਸ੍ਰ ਗੁਰਬਚਨ ਗੁਲਾਟੀ ਅਤੇ ਨਿਰਵੈਰ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸਮਾਪਤੀ ਉਪਰੰਤ ਸਮੂਹ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਛਕਾਇਆ।