ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0 ਦਾ ਨਾਅਰਾ ਪ੍ਰਧਾਨ ਮੰਤਰੀ ਮੋਦੀ ਲਈ ਸੀ, ਜਿਸ ‘ਚ ਉਹ ਕਾਮਯਾਬ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ 2019 ਦੀਆਂ ਚੋਣਾਂ ਨੂੰ ਦੇਖਦੇ ਹੋਏ 2024 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਫਾਇਦਾ ਹੋਇਆ ਹੈ।

    ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਸ ਲਈ ਉਹ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਪੂਰਾ ਕਰਨਗੇ। ਭਾਵੇਂ ਉਹ ਆਹਾਰ ਗਏ ਹਨ ਪਰ ਉਨ੍ਹਾਂ ਨੇ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜੀਆਂ ਅਤੇ ਲੋਕਾਂ ਦਾ ਬਹੁਤ ਪਿਆਰ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿੱਚ ਇੱਕ ਦਫਤਰ ਬਣਵਾਵਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਅਧਾਰ ਤੇ ਹੱਲ ਕਰਾਂਗੇ।