ਚੰਡੀਗੜ੍ਹ (TLT) ਕਾਂਗਰਸ ਹਾਈ ਕਮਾਂਡ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਪਾਰਟੀ ਵਿੱਚ ਪਹਿਲਾਂ ਹੀ ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਪਾਰਟੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਰਾਜ ਸਭਾ ਮੈਂਬਰ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ ਅਤੇ ਆਪ ਨੇ ਬੜੀ ਤੇਜ਼ੀ ਨਾਲ ਲੁਧਿਆਣੇ ਵਿੱਚ ਸਿਆਸੀ ਸਰਗਰਮੀਆਂ ਵੀ ਸ਼ੁਰੂ ਕੀਤੀਆਂ ਹੋਈਆਂ ਹਨ। ਹਾਲਾਂਕਿ ਚੋਣ ਕਮਿਸ਼ਨ ਨੇ ਰਸਮੀ ਤੌਰ ‘ਤੇ ਜ਼ਿਮਨੀ ਚੋਣ ਦਾ ਐਲਾਨ ਨਹੀਂ ਕੀਤਾ ਪਰ ਸਿਆਸੀ ਪਾਰਟੀਆਂ ਨੇ ਪਹਿਲਾਂ ਹੀ ਆਪਣੀ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ।