ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਅਹਿਮ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਦਾ ਐਲਾਨ ਕੀਤਾ। ਸੀਟਾਂ ਦੀ ਵੰਡ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਕੀਤਾ ਗਿਆ ਹੈ ਤਾਂ ਜੋ ਭਵਿੱਖ ਦੀ ਕਾਰਵਾਈ ਉਲੀਕੀ ਜਾ ਸਕੇ।ਸ਼ੇਖਾਵਤ ਨੇ ਕਿਹਾ-ਸੀਟ ਵੰਡ ਦੇ ਵੇਰਵਿਆਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।