ਚੰਡੀਗੜ੍ਹ- ਪੰਜਾਬ ਦਾ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਦਿੱਲੀ ਲਈ ਰਵਾਨਾ ਹੋ ਰਹੇ ਹਨ, ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਸਕਦੇ ਹਨ। 


    ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ ‘ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ, ਜਿਸ ਦੌਰਾਨ ਉਹ ਆਪਣੇ ਕੁਝ ਦੋਸਤਾਂ ਨੂੰ ਮਿਲਣਗੇ ਅਤੇ ਨਾਲ ਹੀ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਖਾਲੀ ਕਰਨਗੇ | ਉਨ੍ਹਾਂ ਦਾ ਕਹਿਣਾ ਹੈ ਕਿ ਬੇਵਜ੍ਹਾ ਦੀਆਂ ਕਿਆਸਰਾਈਆਂ ਦੀ ਲੋੜ ਨਹੀਂ ਹੈ |