
Skip to content
ਜਲੰਧਰ (ਨਵੀਨ ਪੂਰੀ) : ਪੱਛਮ ਬੰਗਾਲ ਵਿੱਚ ਲੰਬੇ ਸਮੇਂ ਤੋਂ ਤ੍ਰਿਣਮੂਲ ਕਾਂਗਰਸ ਦੇ ਕਬਜ਼ੇ ਹੇਠ ਰਹੀ ਸਿਆਸਤ ਵਿੱਚ ਇਸ ਵਾਰ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਉਥੋਂ ਦੇ ਵੋਟਰਾਂ ਨੇ ਪਾਸਾ ਪਲਟਦਿਆਂ ਭਾਰਤੀ ਜਨਤਾ ਪਾਰਟੀ ‘ਤੇ ਆਪਣਾ ਭਰੋਸਾ ਜਤਾਇਆ, ਜਿਸ ਦੇ ਨਤੀਜੇ ਵਜੋਂ ਭਾਜਪਾ ਨੇ ਭਾਰੀ ਬਹੁਮਤ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਹੈ।ਇਸ ਜਿੱਤ ਦੀ ਖੁਸ਼ੀ ਵਿੱਚ ਜਲੰਧਰ ਵਿਚ ਸ਼ਾਸਤਰੀ ਚੌਂਕ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਜਸ਼ਨ ਮਨਾਇਆ ਗਿਆ। ਆਗੂਆਂ ਨੇ ਇੱਕ-ਦੂਜੇ ਨੂੰ ਲੱਡੂ ਖਿਲਾ ਕੇ ਅਤੇ ਨਾਰੇਬਾਜ਼ੀ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਮੌਕੇ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਜੀ, ਅਨਿਲ ਕਾਲਾ ਜੀ, ਨਿਤਿਨ ਨੇਂਦਰੁ ਜੀ, ਸਾਬਕਾ ਕੌਂਸਲਰ ਬਲਜੀਤ ਸਿੰਘ ਪ੍ਰਿੰਸ ਜੀ, ਅੰਕੁਰ ਅੱਤੀ ਅਤੇ ਟੀਟੂ ਕਮਾਣੀਆ ਜੀ ਸ਼ਾਮਿਲ ਰਹੇ।ਇਸ ਮੌਕੇ ਭਾਜਪਾ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਸਮੁੱਚੀ ਭਾਜਪਾ ਸਰਕਾਰ ਨੂੰ ਦਿਲੋਂ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਦੇ ਨਾਗਰਿਕਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੱਛਮ ਬੰਗਾਲ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਜਨਤਾ ਹੁਣ ਸਾਫ-ਸੁਥਰਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁੱਖੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ।ਭਾਜਪਾ ਆਗੂਆਂ ਨੇ ਕਿਹਾ ਕਿ ਇਸ ਵਾਰ ਪੱਛਮ ਬੰਗਾਲ ਵਿੱਚ ਚੱਲੀ ਮੋਦੀ ਲਹਿਰ ਨੇ ਤ੍ਰਿਣਮੂਲ ਕਾਂਗਰਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਰਾਜ ਨੂੰ ਖਤਮ ਕਰਕੇ ਲੋਕਾਂ ਦੀ ਬਦਲਾਅ ਦੀ ਸੋਚ ਨੂੰ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਆਸ ਜਤਾਈ ਕਿ ਨਵੀਂ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।Related