ਫਰੀਦਕੋਟ (ਵਿਪਨ ਮਿੱਤਲ ):- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਵਿਚ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦੇ ਕੀਤੇ ਐਲਾਨ ਦਾ ਸੁਆਗਤ ਕਰਦਿਆਂ ਭਾਜਪਾ ਦੇ ਜਿਲਾ. ਪ੍ਰਧਾਨ ਸਵੱਛ ਭਾਰਤ ਅਭਿਆਨ (ਭਾਜਪਾ) ਫਰੀਦਕੋਟ ਵਿਪਨ ਮਿਤੱਲ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਅੰਦਰ ਭ੍ਰਿਸਟਾਚਾਰ ਦੇ ਵਿਰੁੱਧ ਅਵਾਜ਼ ਉਠਾਉਂਦੇ ਹੋਏ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇੱਕ ਵਾਰੀ ਸਾਡਾ ਸਾਥ ਦਿਓ ਅਤੇ ਸਾਡੀ ਸਰਕਾਰ ਬਣਾਓ ਤਾਂ ਅਸੀਂ ਭ੍ਰਿਸਟਾਚਾਰ ਨੂੰ ਦੇਸ਼ ਵਿੱਚੋਂ ਜੜ ਤੋਂ ਖਤਮ ਕਰਾਂਗੇ। ਦੇਸ਼ ਦੇ ਭੋਲੇ ਭਾਲੇ ਲੋਕਾਂ ਨੇ ਇਹਨਾਂ ਦੀਆਂ ਗੱਲਾਂ ਵਿੱਚ ਆ ਕੇ ਇਹਨਾਂ ਨੂੰ ਪੂਰਨ ਬਹੁਮਤ ਨਾਲ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ।
ਦਿੱਲੀ ਅਤੇ ਪੰਜਾਬ ਵਿੱਚ ਜਦ ਤੋਂ ਪੂਰਨ ਬਹੁਮਤ ਨਾਲ ਬਣੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹਨਾਂ ਤੋਂ ਮੁੱਕਰਦੇ ਹੋਏ ਆਮ ਆਦਮੀ ਪਾਰਟੀ ਦੇ ਨੇਤਾ ਹੀ ਵੱਡੇ ਵੱਡੇ ਭ੍ਰਿਸਟਾਚਾਰ ਦੇ ਕੇਸਾਂ ਵਿੱਚ ਅੱਜ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਦੋਂ ਤੋ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਦੋਸ਼ਾਂ ਵਿੱਚ ਜੇਲ ਗਏ ਹਨ, ਉਹਨਾਂ ਦੇ ਜੇਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਵਿਕਟਾਂ ਡਿੱਗਣੀਆਂ ਸ਼ੁਰੂ ਹੋ ਗਈਆਂ ਹਨ, ਇਸ ਦੀ ਤਾਜ਼ਾ ਤਾਜ਼ਾ ਉਦਾਹਰਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਅਤੇ ਜਲੰਧਰ ਤੋਂ ਹੀ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦੇਸ਼ ਦੇ ਲੋਕਾਂ ਦਾ ਭਾਜਪਾ ਵੱਲ ਵੱਧਦੇ ਰੁਝਾਨਾਂ ਨੂੰ ਦੇਖਦੇ ਹੋਏ ਹੁਣ ਵੱਖ ਵੱਖ ਪਾਰਟੀਆਂ ਦੇ ਨੇਤਾ ਵੀ ਇਸ ਗੱਲ ਨੂੰ ਮੰਨਦੇ ਹਨ ਕਿ ਦੇਸ਼ ਦੇ ਲੋਕ ਹੁਣ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਸਰੀ ਵਾਰ ਕੇਂਦਰ ਵਿਚ ਸਰਕਾਰ ਬਣਾਉਣ ਜਾ ਰਹੇ ਹਨ।