Skip to content
ਨਵੀਂ ਦਿੱਲੀ : ਭਾਰਤ ਸਰਕਾਰ ਦਾ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਹੁਣ ਫਰਜ਼ੀ ਪੱਤਰਕਾਰਾਂ ਅਤੇ ਗੈਰ-ਕਾਨੂੰਨੀ ਨਿਊਜ਼ ਚੈਨਲਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਤਰਾਂ ਮੁਤਾਬਕ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਆਰ.ਐਨ.ਆਈ. (RNI) ਰਜਿਸਟ੍ਰੇਸ਼ਨ ਅਧੀਨ ਚਲਾਏ ਜਾ ਰਹੇ ਨਿਊਜ਼ ਪੋਰਟਲ ਅਤੇ ਯੂਟਿਊਬ ਚੈਨਲਾਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।
ਹਾਲ ਹੀ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਕਿਹਾ ਕਿ ਪ੍ਰੈਸ ਆਈਡੀ ਲੈ ਕੇ ਦੇਸ਼ ਭਰ ਵਿੱਚ ਘੁੰਮ ਰਹੇ ਫਰਜ਼ੀ ਪੱਤਰਕਾਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।ਇਨ੍ਹਾਂ ਸਾਰਿਆਂ ਦੀ ਜਲਦੀ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਤੁਰੰਤ ਐਫਆਈਆਰ ਦਰਜ ਕਰਕੇ ਗ੍ਰਿਫਤਾਰੀ ਕੀਤੀ ਜਾਵੇਗੀ।
ਮੰਤਰੀ ਨੇ ਇਹ ਵੀ ਕਿਹਾ ਕਿ ਕੁਝ ਫਰਜ਼ੀ ਪੱਤਰਕਾਰਾਂ ਕਾਰਨ ਦੇਸ਼ ਦੇ ਅਸਲੀ, ਮਿਹਨਤੀ ਅਤੇ ਇਮਾਨਦਾਰ ਪੱਤਰਕਾਰਾਂ ਦਾ ਅਕਸ ਖਰਾਬ ਹੋ ਰਿਹਾ ਹੈ। ਇਹ ਫਰਜ਼ੀ ਲੋਕ ਪੱਤਰਕਾਰੀ ਦੀ ਸ਼ਾਨ ਨੂੰ ਠੇਸ ਪਹੁੰਚਾ ਰਹੇ ਹਨ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਸਰਕਾਰ ਦੀ ਇਸ ਸਖ਼ਤੀ ਤੋਂ ਬਾਅਦ ਹੁਣ ਇੰਟਰਨੈੱਟ ‘ਤੇ ਧੜੱਲੇ ਨਾਲ ਚੱਲ ਰਹੇ ਫਰਜ਼ੀ ਪੋਰਟਲ ਅਤੇ ਚੈਨਲਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦਿਸ਼ਾ ਵਿੱਚ ਕੋਈ ਵੱਡਾ ਅਪ੍ਰੇਸ਼ਨ ਦੇਖਣ ਨੂੰ ਮਿਲ ਸਕਦਾ ਹੈ।
Related