ਨਵੀਂ ਦਿੱਲੀ (ਬਿਊਰੋ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੇ ਮਾਤਾ ਜੀ ਮਾਤਾ ਹਰਵੰਤ ਕੌਰ ਦਾ ਅੰਤਿਮ ਸਸਕਾਰ ਅੱਜ ਸਾਹਿਬਪੁਰਾ ਸ਼ਮਸ਼ਾਨ ਘਾਟ ਵਿਖੇ ਪੂਰਨ ਸਿੱਖ ਰਹੁ ਰੀਤਾਂ ਅਨੁਸਾਰ ਕੀਤਾ ਗਿਆ। ਉਹ ਤਖਤ ਪਟਨਾ ਸਾਹਿਬ ਵਿਖੇ ਦਰਸ਼ਨਾਂ ਵਾਸਤੇ ਗਏ ਸਨ ਜਿਥੇ ਗੁਰਦੁਆਰਾ ਬਾਲ ਲੀਲਾ ਸਾਹਿਬ ਵਿਖੇ ਦਿਲ ਦਾ ਦੌਰਾ ਪੈਣ ਨਾਲ ਉਹਨਾਂ ਦਾ ਦਿਹਾਂਤ ਹੋ ਗਿਆ ਸੀ। ਉਹਨਾਂ ਦੀ ਮ੍ਰਿਤਕ ਦੇਹ ਨੂੰ ਦਿੱਲੀ ਲਿਆਂਦਾ ਗਿਆ ਤੇ ਅੱਜ ਸ਼ਾਮ ਅੰਤਿਮ ਸਸਕਾਰ ਕੀਤਾ ਗਿਆ।


    ਅੰਤਿਮ ਸਸਕਾਰ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਅਹੁਦੇ ਤੇ ਮੈਂਬਰ, ਸਥਾਨਕ ਐਮ ਐਲ ਏ ਸਰਦਾਰ ਜਰਨੈਲ ਸਿੰਘ, ਕੌਂਸਲਰ ਸਰਦਾਰ ਗੁਰਮੁੱਖ ਸਿੰਘ ਬਿੱਟੂ ਤੇ ਹੋਰ ਸੰਗਤਾਂ ਬਹੁਤ ਵੱਡੀ ਗਿਣਤੀ ਵਿਚ ਹਾਜ਼ਰ ਸਨ।

    ਇਸ ਦੌਰਾਨ ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਜੋ ਵਿਦੇਸ਼ ਗਏ ਹੋਏ ਹਨ, ਨੇ ਇਕ ਸ਼ੋਕ ਸੰਦੇਸ਼ ਵਿਚ ਸਰਦਾਰ ਜਗਦੀਪ ਸਿੰਘ ਕਾਹਲੋਂ ਨਾਲ ਮਾਤਾ ਹਰਵੰਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ। ਉਹਨਾਂ ਕਿਹਾ ਕਿ ਮਾਤਾ ਜੀ ਨੇ ਆਪਣਾ ਪੂਰਾ ਜੀਵਨ ਗੁਰਮਤਿ ਸਿੱਖਿਆ ਅਨੁਸਾਰ ਬਤੀਤ ਕੀਤਾ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਵੀ ਬਹੁਤ ਵਧੀਆ ਢੰਗ ਨਾਲ ਕੀਤਾ ਤੇ ਪਰਿਵਾਰ ਨੂੰ ਗੁਰਬਾਣੀ ਨਾਲ ਜੋੜੀ ਰੱਖਿਆ।

    ਇਸ ਦੌਰਾਨ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਾਤਾ ਹਰਵੰਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 2 ਅਪ੍ਰੈਲ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ।