
Skip to content

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਸਮੇਤ ਕਈ ਕਦਮ ਚੁੱਕੇ ਜਾ ਰਹੇ ਹਨ।
ਚੀਮਾ ਨੇ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਸਭ ਤੋਂ ਵੱਧ ਵਧੀ ਅਤੇ ਉਸੇ ਸਮੇਂ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਵੀ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਇੱਕ ਧਿਰ ਨਸ਼ੇ ਫੈਲਾਉਂਦੀ ਹੈ, ਜਦਕਿ ਦੂਜੀ ਧਿਰ ਕੇਂਦਰੀ ਜਾਂਚ ਏਜੰਸੀ Enforcement Directorate (ਈਡੀ) ਦੀ ਦੁਰਵਰਤੋਂ ਕਰਦੀ ਹੈ।
ਵਿੱਤ ਮੰਤਰੀ ਨੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਕਿ ਦੇਸ਼ ਵਿੱਚ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
Related