ਚੰਡੀਗੜ੍ਹ ਦੇ ਸੈਕਟਰ 11 ਵਿਚ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਕਤਲ ਦੇ ਮੁਲਜ਼ਮਾਂ ਦਾ ਪੁਲਸ ਨੇ ਐਨਕਾਊਂਟਰ ਕੀਤਾ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਚੰਡੀਗੜ੍ਹ ਲਿਆ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਦੇ ਧਨਾਸ ਕੋਲ ਪੁਲਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਫਿਰ ਮੁਲਜ਼ਮਾਂ ਨੇ ਪੁਲਸ ਦੀ ਗ੍ਰਿਫ਼ਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ ਪੁਲਸ ਦੀ ਗੱਡੀ ਰੁੱਖ ਨਾਲ ਟਕਰਾ ਗਈ ਸੀ ਤੇ ਫਿਰ ਦੋਵੇਂ ਗੱਡੀ ਵਿੱਚੋਂ ਉਤਰੇ ਤੇ ਭੱਜਣ ਲੱਗੇ। ਹਾਲਾਂਕਿ ਇਸ ਦੌਰਾਨ ਪੁਲਸ ਨੇ ਮੁਲਜ਼ਮਾਂ ਨੂੰ ਰੁਕਣ ਲਈ ਕਿਹਾ ਤਾਂ ਦੋਵੇਂ ਨਾ ਰੁਕੇ ਤੇ ਫਿਰ ਦੋਵਾਂ ਦੀ ਲੱਤ ਵਿੱਚ ਗੋਲੀ ਮਾਰੀ ਗਈ। ਫਿਲਹਾਲ ਦੋਵਾਂ ਨੂੰ ਸੈਕਟਰ 16 ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ।