ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਯਾਨੀ ਕਿ ਅੱਜ ਸ਼ਾਮ ਨੂੰ ਲਖੀਮਪੁਰ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਹ ਮੀਟਿੰਗ ਰਾਸ਼ਟਰੀ ਸੁਰੱਖਿਆ ਦੇ ਲਿਹਾਜ ਨਾਲ ਪੰਜਾਬ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਹੋ ਰਹੀ ਹੈ।

    ਮੁੱਖ ਮੰਤਰੀ ਚੰਨੀ ਲਗਾਤਾਰ ਕੇਂਦਰ ਸਰਕਾਰ ਤੋਂ ਉਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜੋ ਹਿੰਸਾ ਦਾ ਕਾਰਨ ਬਣ ਰਹੇ ਹਨ।


    ਦੱਸਣਯੋਗ ਹੈ ਕਿ ਲਖੀਮਪੁਰ ਘਟਨਾ ਬਾਰੇ ਚਰਨਜੀਤ ਚੰਨੀ ਵਲੋਂ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਵੀ ਮੁਲਾਕਾਤ ਕੀਤੀ ਗਈ ਸੀ।