ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਡਾ. ਬੀ. ਆਰ ਅੰਬੇਦਕਰ ਅਜਾਇਬ ਘਰ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਨਾਲ ਹੀ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ’ਚ ਨੌਜਵਾਨਾਂ ਦਾ ਹੌਂਸਲਾ ਵਧਾਇਆ।

    ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਦੌਰਾਨ ਭੰਗੜੇ ਦੀ ਪੇਸ਼ਕਾਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਟੇਜ ’ਤੇ ਭਗੜੇ ਵਾਲੇ ਵਿਦਿਆਰਥੀਆਂ ਦੇ ਨਾਲ ਭੰਗੜਾ ਪਾਇਆ।

     ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਰਲ ਕੇ ਪਾਏ ਇਸ ਭੰਗੜੇ ਦੀ ਵੀਡੀਓ ਸੋਸ਼ਲ ਮੀਡੀਆ ਉੱਥੇ ਤੇਜੀ ਨਾਲ ਵਾਇਰਲ ਹੋ ਰਹੀ ਹੈ।