ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਕਈ ਹੋਰ ਮੁੱਦਿਆਂ ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ‘ਚ ਅਪਰਾਧ ਅਤੇ ਗੈਂਗਸਟਰਾਂ ਨੂੰ ਠੱਲ੍ਹ ਪਾਉਣ ਦਾ ਪਲਾਨ ਵੀ ਤਿਆਰ ਕਰ ਸਕਦੇ ਹਨ। ਇਸ ਦੇ ਨਾਲ-ਨਾਲ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਕਈ ਹੋਰ ਵੱਡੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।

    ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਿਲਸਿਲੇ ‘ਚ ਲੁਧਿਆਣਾ ਵਿਖੇ ਪੁਲਿਸ ਵਿਭਾਗ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ, ਬੁੱਧਵਾਰ ਨੂੰ 11 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਪੁਲਿਸ ਕਮਿਸ਼ਨਰ ਸ਼ਾਮਲ ਹੋਣਗੇ। ਇਸ ਦੇ ਨਾਲ-ਨਾਲ ਹੀ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਵੀ ਮੀਟਿੰਗ ਚ ਸ਼ਾਮਲ ਹੋਣਗੇ।

    ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਕਈ ਹੋਰ ਮੁੱਦਿਆਂ ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ‘ਚ ਅਪਰਾਧ ਅਤੇ ਗੈਂਗਸਟਰਾਂ ਨੂੰ ਠੱਲ੍ਹ ਪਾਉਣ ਦਾ ਪਲਾਨ ਵੀ ਤਿਆਰ ਕਰ ਸਕਦੇ ਹਨ। ਇਸ ਦੇ ਨਾਲ-ਨਾਲ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਕਈ ਹੋਰ ਵੱਡੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।

    ਪਿਛਲੇ ਮਹੀਨੇ 410 ਪੁਲਿਸ ਹਾਈਟੈਕ ਵਾਹਨਾਂ ਨੂੰ ਦਿਖਾਈ ਸੀ ਹਰੀ ਝੰਡੀ

    ਭਗਵੰਤ ਮਾਨ ਸਰਕਾਰ ਪੰਜਾਬ ਦੀ ਕਾਨੂੰਨ ਵਿਵਸਥਾ ਪਹਿਲਾਂ ਵੀ ਕਦਮ ਚੁੱਕਦੀ ਨਜ਼ਰ ਆਈ ਹੈ। ਪਿਛਲੇ ਮਹੀਨੇ ਸੀਐਮ ਮਾਨ ਨੇ ਪੀਪੀਏ ਫਿਲੌਰ ਚ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ ਆਧੁਨਿਕ ਸਹੂਲਤਾਂ ਹਨ ਜਿਨ੍ਹਾਂ ਦੀ ਮਦਦ ਨਾਲ ਪੁਲਿਸ ਤੇਜ਼ੀ ਨਾਲ ਕੰਮ ਕਰ ਸਕੇਗੀ।

    ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਭਾਗ ਨੂੰ 410 ਹਾਈਟੈਕ ਗੱਡੀਆਂ ਦਿੱਤੀਆਂ ਗਈਆਂ। ਜਿਸ ਵਿੱਚੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਾ ਇੰਚਾਰਜਾਂ ਨੂੰ 315 ਹਾਈਟੈਕ ਕਿੱਟਾਂ ਦਿੱਤੀਆਂ ਗਈਆਂ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਇਨ੍ਹਾਂ ਦੇ ਨਾਲ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਜੋ ਔਰਤਾਂ ਦੀ ਸੁਰੱਖਿਆ ਲਈ ਹਨ ਨੂੰ ਹਰੀ ਝੰਡੀ ਦਿੱਤੀ ਗਈ ਸੀ।

    ਪੁਲਿਸ ਨੂੰ ਅਪਡੇਟ ਕਰਨਾ ਬਹੁਤ ਜਰੂਰੀ ਸੀਐਮ

    ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੁਲਿਸ ਅਧਿਕਾਰੀਆਂ ਦਾ ਸਭ ਤੋਂ ਵੱਧ ਕੰਮ ਹੁੰਦਾ ਹੈ। ਪੁਲਿਸ ਦਾ ਕੰਮ ਹਰ ਕੰਮ ਪਹਿਲਾਂ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਨੂੰ ਅਪਡੇਟ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅਪਰਾਧ ਨੂੰ ਠੱਲ੍ਹ ਨਹੀਂ ਪਾ ਸਕਣਗੇ। ਅਪਰਾਧ ਨੂੰ ਖਤਮ ਕਰਨ ਲਈ ਪੁਲਿਸ ਨੂੰ ਅਪਡੇਟ ਕਰਨਾ ਜ਼ਰੂਰੀ ਹੈ ਅਤੇ ਅਸੀਂ ਇਸ ਲਈ ਲਗਾਤਾਰ ਕੰਮ ਕਰ ਰਹੇ ਹਾਂ।

    ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਹੀ ਐਸਐਸਐਫ ਫੋਰਸ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਪੁਲਿਸ ਨੂੰ ਸ਼ਕਤੀਸ਼ਾਲੀ ਬਣਾਇਆ ਜਾ ਸਕੇ। ਮੈਨੂੰ SSF ਦਾ 15 ਦਿਨਾਂ ਦਾ ਡਾਟਾ ਪ੍ਰਾਪਤ ਹੋਇਆ ਹੈ ਜਿਸ ਵਿੱਚ 124 ਲੋਕਾਂ ਦਾ ਮੌਕੇ ਤੇ ਇਲਾਜ ਕੀਤਾ ਗਿਆ ਹੈ, 204 ਗੰਭੀਰ ਜ਼ਖਮੀ ਹਨ ਅਤੇ 13 ਨੂੰ ਹਸਪਤਾਲ ਲਿਜਾਇਆ ਗਿਆ ਹੈ।