ਫਗਵਾੜਾ,(ਨਰੇਸ਼ ਪਾਸੀ, ਇੰਦਰਜੀਤ ਸ਼ਰਮਾ)- ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀ ਨੂੰ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਦੇ ਮੱਦੇਨਜ਼ਰ ਸਿਵਲ ਹਸਪਤਾਲ ਫਗਵਾੜਾ ਵਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

    ਸਿਵਲ ਹਸਪਤਾਲ ਦੇ ਐਸ. ਐਮ. ਓ. ਲਹਿੰਬਰ ਰਾਮ ਨੇ ਵੈਲਕਮ ਪੰਜਾਬ ਦੇ ਪੱਤਰਕਾਰ ਨਾਲ ਗੱਲ ਕਰਦਿਆਂ ਦੱਸਿਆਂ ਕਿ ਹਸਪਤਾਲ ਦੇ ਸਟਾਫ ਵਲੋਂ ਮੁੱਖ ਮੰਤਰੀ ਜੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

    ਇਸ ਦੌਰਾਨ ਡਾਕਟਰ ਅਤੇ ਬਾਕੀ ਸਟਾਫ ਸਮੇਂ ਸਿਰ ਆਪਣੀ ਡਿਊਟੀ ਉਤੇ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਐਮਰਜੈਂਸੀ 24 ਘੰਟੇ ਲਈ ਖੁੱਲੀ ਰਹਿੰਦੀ ਹੈ ਅਤੇ ਸਟਾਫ ਵੀ ਇਸ ਦੌਰਾਨ ਮੌਜੂਦ ਰਹਿੰਦਾ ਹੈ।

    ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਸਪਤਾਲ ’ਚ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।