ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ (Dera Beas) ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ।ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ। ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ (Dera Beas) ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ।

    ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ (Dera Radha Soami) ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਨ੍ਹਾਂ ਨੇ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ (Gurinder singh dhillon)।ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਹਨ। ਡੇਰਾ ਬਿਆਸ (Dera Beas) ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਬਕਾਇਦਾ ਜਸਦੀਪ ਸਿੰਘ ਗਿੱਲ ਦੇ ਨਾਮ ਦਾ ਐਲਾਨ ਕੀਤਾ।ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ