Skip to content
ਪੰਜਾਬ ਦੇ ਬੱਚਿਆਂ ਲਈ ਜ਼ਰੂਰੀ ਖਬਰ ਹੈ। ਬੱਚਿਆਂ ਨੂੰ ਲਗਾਤਾਰ ਦੋ ਛੁੱਟੀਆਂ ਹਨ। ਦਰਅਸਲ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਸ ਤੋਂ ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ। ਦੱਸ ਦੇਈਏ ਕਿ 19 ਅਕਤੂਬਰ ਨੂੰ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਹੈ, ਬਾਕੀ ਸੂਬੇ ਵਿਚ ਨਹੀਂ ਹੈ। ਬਾਕੀ ਜ਼ਿਲ੍ਹਿਆਂ ਦੇ ਬੱਚਿਆਂ ਨੂੰ 19 ਅਕਤੂਬਰ ਨੂੰ ਸਕੂਲ ਜਾਣਾ ਹੋਵੇਗਾ।
ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
Related