ਜਲੰਧਰ (ਵਿੱਕੀ ਸੂਰੀ) : ਅੱਜ ਐਸ ਐਸ ਪੀ ਤਰਨਤਾਰਨ ਨੂੰ ਗਲੋਬਲ ਕ੍ਰਿਸਚਿਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਸ੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਮੁਲਾਕਾਤ ਕੀਤੀ ਗਈ। ਜਿਸ ਵਿੱਚ ਕ੍ਰਿਸਮਿਸ ਦੇ ਦੌਰਾਨ ਪਿੰਡ ਖਵਾਸਪੁਰ ਵਿਖੇ ਹੋਈ ਘਟਨਾ ਸਬੰਧੀ ਜਾਣਕਾਰੀ ਲਈ। ਇਸ ਮੌਕੇ ਤੇ ਐਸਐਸਪੀ ਨੇ ਦੱਸਿਆ ਕਿ ਦੋ ਮੁਲਜ਼ਮ ਗਿਰਫ਼ਤਾਰ ਕਰ ਲਏ ਗਏ ਨੇ ਅਤੇ ਦੂਜਿਆਂ ਦੀ ਧਰ ਪੱਕੜ ਜਾਰੀ ਹੈ। ਇਸ ਮੌਕੇ ਤੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਵਲੋ ਐਸਐਸਪੀ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਵਸਦੇ ਮਸੀਹ ਭਾਈਚਾਰੇ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇੱਕ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਮਜ਼ਬੂਤੀ ਨਾਲ ਨੱਥ ਪਾਈ ਜਾਵੇ।