ਮਿਆਂਮਾਰ ਵਿਚ ਸਕੈਮ ਸੈਂਕਟ ਤੋਂ ਰਿਹਾਅ ਹੋਏ 283 ਭਾਰਤੀ ਨਾਗਰਿਕਾਂ ਨੂੰ ਸੋਮਵਾਰ ਨੂੰ ਥਾਈਲੈਂਡ ਰਾਹੀਂ ਭਾਰਤ ਭੇਜਿਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਹਵਾਈ ਸੈਨਾ ਦੇ ਸੀ-17 ਟਰਾਂਸਪੋਰਟ ਜਹਾਜ਼ ਰਾਹੀਂ ਵਾਪਸ ਲਿਆਂਦਾ ਗਿਆ। ਮਿਆਂਮਾਰ ਸਰਕਾਰ ਚੀਨੀ ਆਪਰੇਟਰਾਂ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਔਨਲਾਈਨ ਸਕੈਮ ਕੇਂਦਰਾਂ ਵਿਰੁੱਧ ਮੁਹਿੰਮ ਚਲਾ ਰਹੀ ਹੈ। ਇੱਥੋਂ ਛੁਡਾਏ ਗਏ ਲੋਕਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਮਿਆਂਮਾਰ ਸਰਕਾਰ ਨੇ ਇਸ ਮੁਹਿੰਮ ‘ਚ ਕਰੀਬ 7000 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਧੋਖਾਧੜੀ ਤੋਂ ਹਰ ਸਾਲ ਅਰਬਾਂ ਡਾਲਰ ਕਮਾਈ
ਦੱਸ ਦਈਏ ਕਿ ਹਜ਼ਾਰਾਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਕੰਮ ਲਈ ਮਿਆਂਮਾਰ ਲਿਆਂਦਾ ਜਾਂਦਾ ਹੈ, ਜਿੱਥੇ ਉਹ ਕਈ ਤਰ੍ਹਾਂ ਦੇ ਧੋਖਾਧੜੀ ਦੇ ਕੰਮਾਂ ਵਿੱਚ ਉਲਝੇ ਰਹਿੰਦੇ ਹਨ। ਬਹੁਤ ਸਾਰੇ ਲੋਕਾਂ ਨੂੰ ਝੂਠੇ ਦਾਅਵਿਆਂ ਉਤੇ ਮਿਆਂਮਾਰ ਲਿਆਂਦਾ ਜਾਂਦਾ ਹੈ ਅਤੇ ਇੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਸੰਯੁਕਤ ਰਾਸ਼ਟਰ ਦੀ 2023 ਦੀ ਰਿਪੋਰਟ ਅਨੁਸਾਰ ਅਪਰਾਧਿਕ ਗਿਰੋਹ ਆਨਲਾਈਨ ਧੋਖਾਧੜੀ ਰਾਹੀਂ ਹਰ ਸਾਲ ਅਰਬਾਂ ਡਾਲਰ ਕਮਾਉਂਦੇ ਹਨ।

ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਚੌਕਸ ਕੀਤਾ ਹੈ ਕਿ ਉਹ ਨੌਕਰੀ ਦੀ ਕੋਈ ਵੀ ਪੇਸ਼ਕਸ਼ ਸਵੀਕਾਰ ਕਰਨ ਤੋਂ ਪਹਿਲਾਂ ਅਜਿਹੇ ਵਿਦੇਸ਼ੀ ਰੁਜ਼ਗਾਰਦਾਤਿਆਂ ਦੀ ਤਸਦੀਕ ਕਰ ਲੈਣ। ਭਾਰਤੀ ਨਾਗਰਿਕਾਂ ਨੂੰ ਛੁਡਾਉਣ ਦਾ ਇਹ ਮਿਸ਼ਨ ਮਿਆਂਮਾਰ ਤੇ ਥਾਈਲੈਂਡ ਵਿਚ ਭਾਰਤੀ ਅੰਬੈਸੀਆਂ ਦੇ ਤਾਲਮੇਲ ਤੇ ਸਥਾਨਕ ਅਥਾਰਿਟੀਜ਼ ਦੇ ਸਹਿਯੋਗ ਨਾਲ ਸਿਰੇ ਚੜ੍ਹਿਆ ਹੈ।

ਭਾਰਤੀ ਨਾਗਰਿਕਾਂ ਨੂੰ ਥਾਈਲੈਂਡ ਦੇ Mae Sot ਤੋਂ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਵਾਪਸ ਭੇਜਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਭਾਰਤ ਸਰਕਾਰ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਨਾਲ ਮਿਆਂਮਾਰ ਸਮੇਤ ਵੱਖ-ਵੱਖ ਦੱਖਣ-ਪੂਰਬੀ ਏਸ਼ਿਆਈ ਦੇਸ਼ਾਂ ਵਿੱਚ ਫਸਾਏ ਗਏ ਭਾਰਤੀ ਨਾਗਰਿਕਾਂ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਇਨ੍ਹਾਂ ਵਿਅਕਤੀਆਂ ਨੂੰ ਮਿਆਂਮਾਰ-ਥਾਈਲੈਂਡ ਸਰਹੱਦ ਨਾਲ ਲੱਗਦੇ ਖੇਤਰਾਂ ਵਿਚ ਚੱਲ ਰਹੇ ਘੁਟਾਲਾ ਕੇਂਦਰਾਂ ਵਿੱਚ ਸਾਈਬਰ ਅਪਰਾਧ ਅਤੇ ਹੋਰ ਧੋਖਾਧੜੀ ਵਾਲੀਆਂ ਸਰਗਰਮੀਆਂ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਗਿਆ।’’ ਮੰਤਰਾਲੇ ਨੇ ਕਿਹਾ ਕਿ ਮਿਆਂਮਾਰ ਅਤੇ ਥਾਈਲੈਂਡ ਵਿਚ ਭਾਰਤੀ ਦੂਤਾਵਾਸਾਂ ਨੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਹੈ ਤਾਂ ਜੋ ਥਾਈਲੈਂਡ ਦੇ Mae Sot ਤੋਂ ਆਈ.ਏ.ਐਫ. ਦੇ ਇੱਕ ਜਹਾਜ਼ ਰਾਹੀਂ 283 ਭਾਰਤੀ ਨਾਗਰਿਕਾਂ ਦੀ ਵਾਪਸੀ ਯਕੀਨੀ ਬਣਾਈ ਜਾ ਸਕੇ।