ਸੰਗਰੂਰ(ਬਿਉਰੋ ): ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਭਾਰਤੀ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਜ਼ਾਰਾਂ ਮਜ਼ਦੂਰਾਂ ਨੇ ਮੁੱਖ ਮੰਤਰੀ ਹਾਊਸ ਤੋਂ 1 ਕਿਲੋਮੀਟਰ ਪਹਿਲਾਂ ਇਹ ਧਰਨਾ ਦਿੱਤਾ ਸੀ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨੇ ਧਰਨੇ ’ਤੇ ਬੈਠੇ ਵਰਕਰਾਂ ’ਤੇ ਲਾਠੀਚਾਰਜ ਕਰ ਦਿੱਤਾ।ਇਸ ਹਾਦਸੇ ‘ਚ ਕਈ ਮਜ਼ਦੂਰ ਜ਼ਖਮੀ ਹੋ ਗਏ ਹਨ। ਦੱਸ ਦੇਈਏ ਕਿ ਅੱਜ ਪੰਜਾਬ ਭਰ ਤੋਂ ਮਜ਼ਦੂਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਸਨ। ਇਸ ਦੌਰਾਨ ਵਰਕਰਾਂ ਨੇ ਸੰਗਰੂਰ ਪਟਿਆਲਾ ਰੋਡ ’ਤੇ ਜਾਮ ਲਾ ਦਿੱਤਾ। ਮਜ਼ਦੂਰਾਂ ਵੱਲੋਂ ਲਾਲ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਧਰਨੇ ਵਿੱਚ ਹਾਜ਼ਰ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਹ 2-3 ਮੀਟਿੰਗਾਂ ਕਰ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਸਰਕਾਰ ਨੇ ਨਾ ਤਾਂ ਨਰੇਗਾ ਦਾ ਪੈਸਾ ਦਿੱਤਾ ਅਤੇ ਨਾ ਹੀ ਅਲਾਟ ਹੋਏ ਪਲਾਟਾਂ ਦਾ ਕਬਜ਼ਾ ਦਿੱਤਾ। ਮਜ਼ਦੂਰੀ, ਪਲਾਟ, ਜ਼ਮੀਨ ਅਤੇ ਕਰਜ਼ਿਆਂ ਦੇ ਮੁੱਦੇ ‘ਤੇ ਸਰਕਾਰ ਉਨ੍ਹਾਂ ਨਾਲ ਮੀਟਿੰਗਾਂ ਕਰਨ ਤੋਂ ਲਗਾਤਾਰ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇੰਨੀਆਂ ਵੋਟਾਂ ਨਾਲ ਸਰਕਾਰ ਨੂੰ ਜਤਾਇਆ ਹੈ ਪਰ ਉਹ ਉਨ੍ਹਾਂ ਨੂੰ ਮਿਲਣ ਵੀ ਨਹੀਂ ਜਾਂਦੇ।ਮਜ਼ਦੂਰ ਵਰਗ ਬਹੁਤ ਦੁਖੀ ਹੈ, ਜਿਸ ਕਾਰਨ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਗਾਉਣ ਆਏ ਹਨ।