ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਪੰਜਾਬ ਵਿੱਚ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਹੋਣਗੀਆਂ। ਦਰਅਸਲ ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਸੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ।

    ਪੰਜਾਬ ਸਰਕਾਰ ਨੇ NRIs ਮਾਮਲੇ ਵਿਭਾਗ ਦੀ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। NRIs ਦੀਆਂ ਮੁਸ਼ਕਿਲਾਂ ਹੱਲ ਕਰਨ ‘ਚ ਇਹ ਵੈੱਬਸਾਈਟ ਸਹਾਈ ਹੋਵੇਗੀ। CM ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬੀਆਂ ਨੂੰ ਸਹੂਲਤ ਦੇਣ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਏਅਰਪੋਰਟ ‘ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ‘ਚ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਟਵੀਟ ਕਰਕੇ ਜਾਣਕਾਰੀ ਸਾਂਝਾ ਕੀਤੀ ਹੈ।

    ਗੌਰਤਲਬ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ NRIs ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕਈ ਪੰਜਾਬ ਵਿੱਚ NRI ਮਿਲਣੀਆਂ ਕੀਤੀਆਂ ਸਨ ਅਤੇ ਮੌਕੇ ਉੱਤੇ ਹੀ NRI ਦੀਆਂ ਹਰ ਸਮੱਸਿਆਵਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਦੀ ਇਸ ਪਹਿਲ ਦਾ NRIs ਵੱਲੋਂ ਧੰਨਵਾਦ ਵੀ ਕੀਤਾ ਗਿਆ ਸੀ।