ਭਾਰਤ ਵੱਲੋਂ ਅੱਤਵਾਦ ਦੇ ਖਿਲਾਫ ਆਪਰੇਸ਼ਨ ਸਿੰਦੂਰ ਤਹਿਤ ਭਾਰਤੀ ਫੌਜੀਆਂ ਨੇ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ਤੇ ਹਮਲਾ ਕਰ ਦਿੱਤਾ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਐਕਸ ਤੇ ਲਿਖਿਆ ਹੈ ਕੀ ਅੱਤਵਾਦ ਦੇ ਖਿਲਾਫ ਇਸ ਲੜਾਈ ਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜੇ ਹਨ। ਜੈ ਹਿੰਦ, ਜੈ ਭਾਰਤ।