ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਭਲਕੇ 2487 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਪੁਲਿਸ ਤੋਂ ਲੈ ਕੇ ਕਈ ਵਿਭਾਗਾਂ ਵਿਚ ਨੌਕਰੀਆਂ ਸ਼ਾਮਲ ਹਨ।
ਮਿਸ਼ਨ ਰੋਜ਼ਗਾਰ ਤਹਿਤ ਸੀਐੱਮ ਮਾਨ ਭਲਕੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਇਹ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸੰਗਰੂਰ ਵਿਚ 11.30 ਵਜੇ ਪ੍ਰੋਗਰਾਮ ਰੱਖਿਆ ਗਿਆ ਹੈ ਜਿਥੇ ਸੀਐੱਮ ਮਾਨ ਬੇਰੋਜ਼ਗਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 2487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਜਿਸ ਤਹਿਤ ਕੱਲ੍ਹ ਉਹ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਪੁਲਿਸ ਕਾਂਸੇਟਬਲਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਦਨ ਵਿਚ ਵਿਰੋਧੀਆਂ ਵਿਚ ਪੰਜਾਬ ਸਰਕਾਰ ਵੱਲੋਂ 40,437 ਨੌਕਰੀਆਂ ਦਿੱਤੇ ਜਾਣ ਦਾ ਵੇਰਵਾ ਮੰਗਿਆ ਸੀ। ਸੀਐੱਮ ਮਾਨ ਨੇ ਸਦਨ ਵਿਚ ਵਿਰੋਧੀਆਂ ਨੂੰ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਪੂਰਾ ਰਿਕਾਰਡ ਨਾਲ ਲਿਆਏ ਹਨ ਤੇ ਭਲਕੇ ਹੋਰ 2487 ਨੌਕਰੀਆਂ ਦੇ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਸਦਨ ਵਿਚ ਕਿਹਾ ਕਿ ਬਾਜਵਾ ਸਾਹਿਬ ਨੌਕਰੀਆਂ ਦਾ ਰਿਕਾਰਡ ਮੰਗ ਰਹੇ ਸਨ। ਉਹ ਸਾਰਾ ਰਿਕਾਰਡ ਲੈ ਆਏ ਹਨ। ਉਹ ਸਦਨ ਵਿਚ ਇਸ ਨੂੰ ਪੜ੍ਹ ਕੇ ਸੁਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕੋਈ ਅਧਿਕਾਰੀ ਇਹ ਪੱਤਰ ਬਾਜਵਾ ਸਾਬ੍ਹ ਤੱਕ ਪਹੁੰਚਾ ਦੇਵੇ।