
Skip to content
ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਕਈ ਪਿੰਡਾਂ ਵਿਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਰੈਸਕਿਊ ਦਾ ਕੰਮ ਜਾਰੀ ਹੈ ਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ। ਇਸ ਵੇਲੇ ਪੰਜਾਬ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ ਮਿਲ ਕੇ ਇਸ ਔਖੀ ਘੜੀ ਵਿਚ ਇੱਕ-ਦੂਜੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ. ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਸਮੂਹਿਕ ਯੋਗਦਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਏਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਲੋੜੀਂਦੀ ਸਹਾਇਤਾ ਅਤੇ ਪੁਨਰਵਾਸ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹਨ।ਦੱਸ ਦੇਈਏ ਕਿ ਅੱਜ ਅਤੇ ਅਗਲੇ ਤਿੰਨ ਦਿਨ ਪੰਜਾਬ ਲਈ ਖ਼ਤਰਨਾਕ ਹਨ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿੱਚ 2 ਅਕਤੂਬਰ ਤੱਕ ਆਰੈਂਜ ਅਲਰਟ ਅਤੇ ਹਿਮਾਚਲ ਪ੍ਰਦੇਸ਼ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੁਬਾਰਾ ਭਾਰੀ ਬਾਰਿਸ਼ ਹੁੰਦੀ ਹੈ ਤਾਂ ਪੰਜਾਬ ਨੂੰ ਸਿੱਧੇ ਤੌਰ ‘ਤੇ ਨੁਕਸਾਨ ਝੱਲਣਾ ਪਵੇਗਾ।Related