
Skip to content
ਤਹਿਸੀਲ ਅਬੋਹਰ ਦੇ ਪਿੰਡ ਬਕੈਣਵਾਲਾ ਨੇੜੇ ਬੀਤੀ ਰਾਤ ਇਕ ਵਿਅਕਤੀ ਨੇ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਪੰਜ ਬੱਚਿਆਂ ਦਾ ਪਿਤਾ ਸੀ।ਜਾਣਕਾਰੀ ਅਨੁਸਾਰ ਪਿੰਡ ਕੋਇਲਖੇੜਾ ਵਾਸੀ ਓਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਸ ਦੀਆਂ ਚਾਰ ਧੀਆਂ ਅਤੇ ਇਕ ਪੁੱਤਰ ਹੈ। ਉਹ ਮਜ਼ਦੂਰੀ ਕਰ ਕੇ ਅਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।ਪਿਛਲੇ ਕੁੱਝ ਸਮੇਂ ਤੋਂ ਘਰ ਦੀ ਆਰਥਕ ਹਾਲਤ ਖਰਾਬ ਹੋਣ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਬੀਤੀ ਰਾਤ ਉਸ ਨੇ ਪਿੰਡ ਬਕੈਣਵਾਲਾ ਨੇੜੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ, ਅਨੀਸ਼ ਨਰੂਲਾ ਬਿੱਟੂ ਅਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਜੀਆਰਪੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ।Related